News

ਬ੍ਰਿਟੇਨ ਅਕਤੂਬਰ ‘ਚ ਕਰੇਗਾ ਅੱਤਵਾਦ ਵਿਰੋਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਲੰਡਨ— ਬ੍ਰਿਟੇਨ ਆਉਣ ਵਾਲੇ ਅਕਤੂਬਰ ਮਹੀਨੇ ‘ਚ ਸਕਾਟਲੈਂਡ ਅਤੇ ਉੱਤਰੀ ਇੰਗਲੈਂਡ ਦੇ ਕੁਝ ਹਿੱਸਿਆਂ ‘ਚ ਇਕ ਵੱਡਾ ਅੱਤਵਾਦ ਵਿਰੋਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕਰੇਗਾ। ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੇਰੇਸਾ ਮੇ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਪ੍ਰਧਾਨ ਮੰਤਰੀ ਮੇ ਨੇ ਆਪਣੇ ਬਿਆਨ ‘ਚ ਕਿਹਾ ਕਿ ਪੂਰੇ ਯੂਨਾਈਟਡ ਕਿੰਗਡਮ ਦੀ ਸੁਰੱਖਿਆ ਬ੍ਰਿਟੇਨ ਸਰਕਾਰ ਦੀ ਇਕ ਮਹੱਤਵਪੂਰਨ ਜ਼ਿਮੇਵਾਰੀ ਹੈ।
ਜ਼ਿਕਰਯੋਗ ਹੈ ਕਿ ਸਰਕਾਰ ਨੇ ਇਹ ਫੈਸਲਾ ਅਜੇ ਕੁਝ ਦਿਨ ਪਹਿਲਾਂ ਬ੍ਰਿਟੇਨ ‘ਚ ਹੋਏ ਹਮਲੇ ਤੋਂ ਬਾਅਦ ਸੁਰੱਖਿਆ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਲਿਆ ਹੈ। ਪ੍ਰਧਾਨ ਮੰਤਰੀ ਮੇ ਨੇ ਆਪਣੇ ਬਿਆਨ ‘ਚ ਕਿਹਾ ਕਿ ਇਸ ਤਰ੍ਹਾਂ ਦੇ ਸਿਖਲਾਈ ਪ੍ਰੋਗਰਾਮ ਨਾਲ ਪੁਲਸ ਅਤੇ ਸੁਰੱਖਿਆ ਬਲਾਂ ਤੋਂ ਇਲਾਵਾ ਹੋਰ ਸੁਰੱਖਿਆ ਏਜੰਸੀਆਂ ਨੂੰ ਦੇਸ਼ ‘ਚ ਕੀਤੇ ਵੀ ਹੋਣ ਵਾਲੇ ਅੱਤਵਾਦੀ ਹਮਲੇ ਤੋਂ ਨਜਿੱਠਣ ਦੀ ਤਿਆਰੀ ਕਰਨ ‘ਚ ਮਦਦ ਮਿਲੇਗੀ।

Most Popular

To Top