News

ਭ੍ਰਿਸ਼ਟਾਚਾਰ ਵਿਰੋਧੀ ਪੁਲਸ ਕਰ ਰਹੀ ਹੈ ਇੰਡੋਨੇਸ਼ੀਆ ਦੇ ਸੀਨੀਅਰ ਅਧਿਕਾਰੀ ਦੀ ਤਲਾਸ਼

ਜਕਾਰਤਾ (ਭਾਸ਼ਾ)— ਇੰਡੋਨੇਸ਼ੀਆ ਦੀ ਭ੍ਰਿਸ਼ਟਾਚਾਰ ਵਿਰੋਧੀ ਪੁਲਸ ਨੇ ਕਿਹਾ ਹੈ ਕਿ ਜੇ ਸੰਸਦ ਦੇ ਸਪੀਕਰ ਸੇਤਯਾ ਨੋਵਾਂਤੋ ਖੁਦ ਸਮਰਪਣ ਨਹੀਂ ਕਰਦੇ ਤਾਂ ਉਹ ਉਨ੍ਹਾਂ ਨੂੰ ਭਗੌੜਾ ਐਲਾਨ ਕਰ ਦੇਣਗੇ। ਉਨ੍ਹਾਂ ‘ਤੇ 17 ਕਰੋੜ ਡਾਲਰ ਦੇ ਸਰਕਾਰੀ ਫੰਡ ਦੀ ਚੋਰੀ ਵਿਚ ਸ਼ਾਮਿਲ ਹੋਣ ਦਾ ਦੋਸ਼ ਹੈ। ਸਥਾਨਕ ਟੀ. ਵੀ. ਦੀ ਰਿਪੋਰਟ ਮੁਤਾਬਕ ਭ੍ਰਿਸ਼ਟਾਚਾਰ ਰੋਕਥਾਮ ਕਮਿਸ਼ਨ ਦੇ ਅਧਿਕਾਰੀ ਅਤੇ ਅਰਧ ਸੈਨਿਕ ਪੁਲਸ ਬਲ ਬੁੱਧਵਾਰ ਦੇਰ ਰਾਤ ਨੋਵਾਂਤੋ ਦੇ ਘਰ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਗਏ ਪਰ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ। ਕਮਿਸ਼ਨ ਦੇ ਬੁਲਾਰਾ ਫੇਬੀ ਦਿਆਨਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਕਮਿਸ਼ਨ ਦੀ ਕਾਨੂੰਨ ਲਾਗੂ ਕਰਨ ਵਾਲੀ ਟੀਮ ਹਾਲੇ ਵੀ ਨੋਵਾਂਤੋ ਦੀ ਤਲਾਸ਼ ਕਰ ਰਹੀ ਹੈ। ਦਿਆਨਸ਼ਾਹ ਨੇ ਇਕ ਸੰਦੇਸ਼ ਵਿਚ ਕਿਹਾ,”ਅਸੀਂ ਉਨ੍ਹਾਂ ਨੂੰ ਸਮਰਪਣ ਕਰਨ ਦੀ ਅਪੀਲ ਕਰਦੇ ਹਾਂ। ਉਨ੍ਹਾਂ ਦੇ ਸਹਿਯੋਗ ਨਾ ਕਰਨ ‘ਤੇ ਅਸੀਂ ਉਨ੍ਹਾਂ ਨੂੰ ਭਗੌੜਾ ਐਲਾਨ ਕਰ ਦੇਣ ਦੇ ਫੈਸਲੇ ‘ਤੇ ਵਿਚਾਰ ਕਰਾਂਗੇ।” ਨੋਵਾਂਤੋ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਅਸਵੀਕਾਰ ਕੀਤਾ ਹੈ।

Most Popular

To Top