News

ਰੋਹਿੰਗਿਆ ਮੁਸਲਮਾਨਾਂ ਲਈ ਮਸੀਹਾ ਬਣੀ ਸ਼ੇਖ ਹਸੀਨਾ, ਦਿੱਤਾ ਇਹ ਵੱਡਾ ਬਿਆਨ

ਢਾਕਾ— ਮਿਆਂਮਾਰ ‘ਚ ਰੋਹਿੰਗਿਆ ਮੁਸਲਮਾਨਾਂ ਦਾ ਮੁੱਦਾ ਪੂਰੀ ਦੁਨੀਆ ‘ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਫੌਜ ਵਲੋਂ ਜਾਰੀ ਹਿੰਸਾ ਦਰਮਿਆਨ ਮਿਆਂਮਾਰ ਤੋਂ ਬੰਗਲਾਦੇਸ਼ ‘ਚ ਲੱਖਾਂ ਦੀ ਗਿਣਤੀ ਵਿਚ ਰੋਹਿੰਗਿਆ ਮੁਸਲਮਾਨਾਂ ਨੇ ਸ਼ਰਨ ਲੈ ਲਈ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਰੋਹਿੰਗਿਆ ਮੁਸਲਮਾਨਾਂ ਦੇ ਹੰਝੂ ਪੂੰਝਣ ਲਈ ਰਾਜ਼ੀ ਹੋ ਗਈ ਹੈ। ਇੱਥੇ ਸ਼ਰਣਾਰਥੀ ਕੈਂਪਾਂ ‘ਚ ਰਹਿ ਰਹੇ ਰੋਹਿੰਗਿਆ ਮੁਸਲਮਾਨਾਂ ਨੂੰ ਮਿਲਣ ਲਈ ਉਨ੍ਹਾਂ ਨੇ ਖੁਦ ਦੌਰਾ ਕੀਤਾ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਮੁਸਲਿਮ ਭਾਈਚਾਰੇ ਨੂੰ ਮਿਲਣ ਤੋਂ ਬਾਅਦ ਸ਼ੇਖ ਹਸੀਨਾ ਨੇ ਬਿਆਨ ਦਿੱਤਾ ਕਿ ਜੇਕਰ ਉਹ ਬੰਗਲਾਦੇਸ਼ੀਆਂ ਨੂੰ ਖਾਣਾ ਖਿਲਾ ਸਕਦੇ ਹਨ ਤਾਂ 7 ਲੱਖ ਰੋਹਿੰਗਿਆ ਮੁਸਲਮਾਨ ਨੂੰ ਵੀ ਪਾਲ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇੱਥੇ ਰੋਹਿੰਗਿਆ ਮੁਸਲਮਾਨਾਂ ਨੂੰ ਰਹਿਣ ਲਈ ਸ਼ਰਨ ਦਿੰਦੇ ਹਾਂ ਅਤੇ ਇਸ ਦੇ ਨਾਲ ਹੀ ਕਿਹਾ ਕਿ ਮੈਂ ਦੇਸ਼ ਦੀ ਜਨਤਾ ਨੂੰ ਅਪੀਲ ਕਰਨੀ ਚਾਹਾਂਗੀ ਕਿ ਤੁਸੀਂ ਇਨ੍ਹਾਂ ਲੋਕਾਂ ਦੀ ਜਿੰਨੀ ਮਦਦ ਕਰ ਸਕਦੇ ਹੋ ਤਾਂ ਜ਼ਰੂਰ ਕਰੋ। ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਆਪਣੇ ਗੁਆਂਢੀ ਦੇਸ਼ਾਂ ਨਾਲ ਸ਼ਾਂਤੀ ਅਤੇ ਚੰਗੇ ਰਿਸ਼ਤੇ ਚਾਹੁੰਦਾ ਹੈ ਪਰ ਮਿਆਂਮਾਰ ਸਰਕਾਰ ਦੀ ਇਨ੍ਹਾਂ ਹਰਕਤਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਦਾ। ਅਸੀਂ ਰੋਹਿੰਗਿਆ ਭਾਈਚਾਰੇ ਲਈ ਸਭ ਕੁਝ ਕਰਾਂਗੇ, ਜੋ ਸਾਡੇ ਬਸ ਵਿਚ ਹੈ। ਦੱਸਣਯੋਗ ਹੈ ਕਿ 24 ਅਗਸਤ ਨੂੰ ਫੈਲੀ ਹਿੰਸਾ ਤੋਂ ਬਾਅਦ ਹੁਣ ਤੱਕ 7 ਲੱਖ ‘ਚੋਂ 3 ਲੱਖ ਰੋਹਿੰਗਿਆ ਮੁਸਲਮਾਨਾਂ ਨੂੰ ਬੰਗਲਾਦੇਸ਼ ਵਿਚ ਪਲਾਇਨ ਕਰਨ ਲਈ ਮਜ਼ਬੂਰ ਹੋਣਾ ਪਿਆ। ਹੁਣ ਤੱਕ 3 ਲੱਖ ਤੋਂ ਵਧ ਰੋਹਿੰਗਿਆ ਮੁਸਲਮਾਨ ਬੰਗਲਾਦੇਸ਼ ਵਿਚ ਸ਼ਰਨ ਲੈ ਚੁੱਕੇ ਹਨ। ਇਨ੍ਹਾਂ ਮੁਸਲਮਾਨਾਂ ‘ਤੇ ਹੋ ਰਹੇ ਅੱਤਿਆਚਾਰ ਤੋਂ ਬਾਅਦ ਲੱਖਾਂ ਲੋਕ ਸਮੁੰਦਰ ਦੇ ਰਸਤਿਓਂ ਬੰਗਲਾਦੇਸ਼ ਵਿਚ ਦਾਖਲ ਹੋ ਰਹੇ ਹਨ।

Most Popular

To Top