ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵੀਜੇ ਬੰਦ ਹੋਣ ਕਾਰਣ ਕਨੇਡਾ ਦੇ ਕਾਲਿਜਾਂ ਦੀ ਵੀ ਜਿੰਦਰਿਆਂ ਨਾਲ ਰਿਸ਼ਤੇਦਾਰੀ ਜੁੜ ਚੱਲੀ ਐ !

ਅੰਤਰਰਾਸ਼ਟਰੀ ਵਿ ਦਿਆਰਥੀਆਂ ਦੇ ਵੀਜੇ ਬੰਦ ਹੋਣ ਕਾਰਣ ਕਨੇਡਾ ਦੇ ਕਾਲਿਜਾਂ ਦੀ ਵੀ ਜਿੰਦਰਿਆਂ ਨਾਲ ਰਿਸ਼ਤੇਦਾਰੀ ਜੁੜ ਚੱਲੀ ਐ
ਕੈਲਗਰੀ (ਪੰਜਾਬੀ ਅਖ਼ਬਾਰ ਬਿਊਰੋ) ਫੈਡਰਲ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੋਸਟ-ਸੈਕੰਡਰੀ ਵਿਿਦਆਰਥੀਆਂ ਲਈ ਸਟੱਡੀ ਪਰਮਿਟਾਂ ’ਤੇ ਕੈਪ ਲਗਾਉਣ ਦੇ ਐਲਾਨ ਕਰਨ ਤੋਂ ਬਾਅਦ ਓਨਟਾਰੀਓ ਦੇ ਸ਼ੈਰੀਡਨ ਕਾਲਜ ਨੇ ਸਰਕਾਰੀ ਨੀਤੀ ਵਿੱਚ ਤਬਦੀਲੀ ਅਤੇ ਦਾਖ਼ਲੇ ਵਿੱਚ ਗਿਰਾਵਟ ਦਾ ਹਵਾਲਾ ਦਿੰਦੇ ਹੋਏ ਆਪਣੇ ਦਰਜਨਾਂ ਪ੍ਰੋਗਰਾਮਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਆਪਣੇ ਸਟਾਫ਼ ਨੂੰ ਘਟਾ ਦਿੱਤਾ ਹੈ। ਸ਼ੈਰੀਡਨ ਕਾਲਜ ਨੇ ਆਪਣੀ ਵੈੱਬਸਾਈਟ ‘ਤੇ ਕਿਹਾ ਹੈ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਸਾਰੇ ਮੌਜੂਦਾ ਵਿਿਦਆਰਥੀਆਂ ਨੂੰ ਗ੍ਰੈਜੂਏਟ ਹੋਣ ਦਾ ਮੌਕਾ ਮਿਲੇਗਾ, ਪਰ ਅਸੀਂ ਅੱਗੇ ਨਵੇਂ ਸਾਲ ਦੇ ਵਿਿਦਆਰਥੀਆਂ ਨੂੰ ਦਾਖਲਾ ਨਹੀਂ ਦੇਵਾਂਗੇ। ਬਰੈਂਪਟਨ, ਮਿਸੀਸਾਗਾ ਅਤੇ ਓਕਵਿਲੇ ਵਿੱਚ ਕੈਂਪਸ ਰੱਖਣ ਵਾਲੇ ਕਾਲਜ ਨੇ ਕਿਹਾ ਕਿ ਕੱੁਝ ਮੁਅੱਤਲੀਆਂ ਮਈ ਦੇ ਸ਼ੁਰੂ ਵਿੱਚ ਲਾਗੂ ਹੋਣਗੀਆਂ ਪਰ ਆਉਣ ਵਾਲੇ ਮਹੀਨਿਆਂ ਅਤੇ ਸਾਲਾਂ ਵਿੱਚ ਪ੍ਰੋਗਰਾਮ ਬੰਦ ਹੋ ਜਾਣਗੇ। ਸ਼ੈਰੀਡਨ ਕਾਲਜ ਵਿੱਚ ਪ੍ਰਭਾਵਿਤ ਮੁਅੱਤਲ ਕੀਤੇ ਜਾ ਰਹੇ ਪ੍ਰੋਗਰਾਮਾਂ ਵਿੱਚ ਅਪਲਾਈਡ ਸਾਇੰਸ ਐਂਡ ਟੈਕਨਾਲੋਜੀ ਦੀ ਫੈਕਲਟੀ ਵਿੱਚ 13, ਬਿਜ਼ਨਸ ਪ੍ਰੋਗਰਾਮਾਂ ਦੇ 13, ਐਨੀਮੇਸ਼ਨ, ਆਰਟਸ ਅਤੇ ਡਿਜ਼ਾਈਨ ਦੀ ਫੈਕਲਟੀ ਵਿੱਚ 6, ਅਪਲਾਈਡ ਹੈਲਥ ਐਂਡ ਕਮਿਊਨਿਟੀ ਸਟੱਡੀਜ਼ ਦੀ ਫੈਕਲਟੀ ਵਿੱਚ 5 ਅਤੇ ਹਿਊਮੈਨਿਟੀ ਅਤੇ ਸਮਾਜਿਕ ਵਿਿਗਆਨ ਵਿੱਚ 3 ਪ੍ਰੋਗਰਾਮ ਸ਼ਾਮਲ ਹਨ। ਵਰਨਣਯੋਗ ਹੈ ਕਿ ਪਿਛਲੇ ਮਹੀਨੇ ਕੌਂਸਲ ਆਫ਼ ਓਨਟਾਰੀਓ ਯੂਨੀਵਰਸਿਟੀਜ਼ ਨੇ ਕਿਹਾ ਸੀ ਕਿ ਫ਼ੈਡਰਲ ਸਰਕਾਰ ਵੱਲੋਂ ਲਗਾਈ ਗਈ ਕੈਪ ਨਾਲ ਓਨਟਾਰੀਓ ਦੇ ਸਕੂਲਾਂ ਨੂੰ ਲਗਭਗ 1 ਬਿਲੀਅਨ ਡਾਲਰ ਦਾ ਨੁਕਸਾਨ ਹੋ ਸਕਦਾ ਹੈ। ਸ਼ੈਰੀਡਨ ਕਾਲਜ ਦੀ ਪ੍ਰੈਜ਼ੀਡੈਂਟ ਜੈਨੇਟ ਮੌਰੀਸਨ ਵੱਲੋਂ ਆਏ ਬਿਆਨ ਅਨੁਸਾਰ ਕਾਲਜ ਦਾ ਅਨੁਮਾਨ ਹੈ ਕਿ ਅਗਲੇ ਸਾਲ 30% ਘੱਟ ਵਿਿਦਆਰਥੀ ਦਾਖ਼ਲਾ ਲੈਣਗੇ ਜਿਸ ਨਾਲ ਮਾਲੀਏ ਵਿੱਚ ਤਕਰੀਬਨ 112 ਮਿਲੀਅਨ ਡਾਲਰ ਦੀ ਕਮੀ ਆਵੇਗੀ।

Exit mobile version