ਚੰਡੀਗੜ੍ਹ 25 ਅਪ੍ਰੈਲ 2023 (ਪੰਜਾਬੀ ਅਖ਼ਬਾਰ ਬਿਊਰੋ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਦੁਨੀਆਂ ਵਿੱਚ ਨਹੀਂ ਰਹੇ, ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਉਹਨਾਂ ਦੀ ਮੌਤ ਹੋ ਗਈ ਹੈ, ਉਹ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਹਨ ਅਤੇ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਨ। ਬੀਤੇ ਕਈ ਦਿਨਾਂ ਤੋਂ ਉਹ ਜੇਰੇ ਇਲਾਜ ਸਨ ਬਾਦਲ ਪਰਿਵਾਰ ਨਾਲ ਹਮਦਰਦੀ ਕਰਦੇ ਹੋਏ ਵੱਖ ਵੱਖ ਨੇਤਾਵਾਂ ਨੇ ਸੋਸਲ ਮੀਡੀਆ ਜ਼ਰੀਏ ਆਪਣਾ ਅਫਸੋਸ ਬਾਦਲ ਪਰਿਵਾਰ ਨਾਲ ਸਾਂਝਾ ਕੀਤਾ.
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਆਪਣੇ ਸੋਗ ਸੰਦੇਸ਼ ਵਿੱਚ ਲਿਿਖਆ ਹੈ ਕਿ
ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਰਾਜਨੀਤੀ ਦੀ ਇੱਕ ਵਿਸ਼ਾਲ ਸ਼ਖਸੀਅਤ ਸੀ, ਅਤੇ ਇੱਕ ਸ਼ਾਨਦਾਰ ਰਾਜਨੇਤਾ ਸੀ ਜਿਸਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ਵਿੱਚ ਰਾਜ ਨੂੰ ਅੱਗੇ ਵਧਾਇਆ।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਟਵਿੱਟਰ ਅਕਾਊਂਟ ਉੱਪਰ ਵੀ ਪ੍ਰਕਾਸ ਸਿੰਘ ਬਾਦਲ ਦੇ ਅਕਾਲ ਚਲਾਣੇ ਉੱਪਰ ਇਹ ਸੋਗ ਸੁਨੇਹਾ ਪੜ੍ਹਨ ਨੂੰ ਮਿਿਲਆ ਹੈ । ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖਬਰ ਮਿਲੀ…ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ…ਵਾਹਿਗੁਰੂ ਵਾਹਿਗੁਰੂ
ਡਾਕਟਰ ਦਲਜੀਤ ਸਿੰਘ ਚੀਮਾ ਨੇ ਆਪਣੇ ਟਵਿੱਟਰ ਅਕਾਊਂਟ ਉੱਪਰ ਸੋਗ ਸੁਨੇਹਾ ਲਿਖਦੇ ਹੋਏ ਲਿਿਖਆ ਹੈ ਕਿ ਬਹੁਤ ਹੀ ਦੁਖਦਾਈ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਸਾਬਕਾ ਮੁੱਖ ਮੰਤਰੀ ਅਤੇ ਸਿੱਖ ਕੌਮ ਦੇ ਮਹਾਨ ਲੀਡਰ ਸ. ਪਰਕਾਸ਼ ਸਿੰਘ ਜੀ ਬਾਦਲ ਕੁੱਝ ਸਮਾਂ ਪਹਿਲਾਂ ਸਦੀਵੀਂ ਵਿਛੋੜਾ ਦੇ ਗਏ। ਸ. ਪਰਕਾਸ਼ ਸਿੰਘ ਜੀ ਬਾਦਲ ਦੇ ਵਿਛੋੜੇ ਨਾਲ ਰਾਜਨੀਤੀ ਦੇ ਇੱਕ ਯੁੱਗ ਦੀ ਸਮਾਪਤੀ ਹੋਈ ਹੈ। ਉਨ੍ਹਾਂ ਵਰਗਾ ਦੂਰ ਅੰਦੇਸ਼ੀ, ਲਾਮਿਸਾਲ, ਮਿਹਨਤੀ, ਸਬਰ ਅਤੇ ਦਿਆ ਨਾਲ ਭਰਪੂਰ ਇਨਸਾਨ ਮਿਲਣਾ ਬਹੁਤ ਔਖਾਂ ਹੈ। ਅੱਜ ਸਮੂਹ ਪੰਜਾਬੀਆਂ ਅਤੇ ਸਿੱਖ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪਰਮਾਤਮਾ ਸ. ਸੁਖਬੀਰ ਸਿੰਘ ਜੀ ਬਾਦਲ, ਪਰਿਵਾਰ ਅਤੇ ਸਮੂਹ ਪਾਰਟੀ ਵਰਕਰ ਸਾਹਿਬਾਨ ਅਤੇ ਆਗੂਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਸ. ਪਰਕਾਸ਼ ਸਿੰਘ ਜੀ ਬਾਦਲ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ