ਪੰਜਾਬ ਵਿੱਚ ਕਾਂਗਰਸ ਵੱਲੋਂ ਸ਼ਾਨਦਾਰ ਪ੍ਰਦਰਸ਼ਨ 7 ਸੀਟਾਂ ਜਿੱਤੀਆਂ, ਆਪ 3 ਤਿੰਨ ਸੀਟਾਂ ਹੀ ਜਿੱਤ ਸਕੀ


ਅਕਾਲੀ ਦਲ ਨੇ ਬਠਿੰਡਾ ਸੀਟ ਜਿੱਤ ਕੇ ਆਪਣੀ ਹੋਂਦ ਬਚਾਈ


ਚੰਡੀਗੜ੍ਹ(ਪੰਜਾਬੀ ਅਖ਼ਬਾਰ ਬਿਊਰੋ) ਚੋਣ ਕਮਿਸ਼ਨ ਦੇ ਰੁਝਾਨਾਂ ਜਾਂ ਨਤੀਜ‌ਆ ਮੁਤਾਬਕ ਪੰਜਾਬ ਵਿੱਚ ਕਾਂਗਰਸ ਦੀ ਕਾਰਗੁਜ਼ਾਰੀ ਸਭ ਤੋਂ ਸ਼ਾਨਦਾਰ ਰਹੀ ਹੈ। ਸੱਤ ਸੀਟਾਂ ਉੱਤੇ ਉਹ ਜਿੱਤ ਗਈ ਹੈ ਜਦੋਂ ਕਿ ‘ਆਪ’ ਨੇ ਤਿੰਨ ਸੀਟਾਂ ਉੱਤੇ ਜਿੱਤ ਹਾਸਲ ਕੀਤੀ ਹੈ। ਆਜ਼ਾਦ ਉਮੀਂਦਵਾਰ ਵੱਜੋਂ ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ, ਕਾਂਗਰਸ ਦੇ ਉਮੀਦਵਾਰ ਅੰਮ੍ਰਿਤਸਰ, ਜਲੰਧਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਪਟਿਆਲਾ ਅਤੇ ਲੁਧਿਆਣਾ ਸੀਟਾਂ ਤੋਂ ਜਿੱਤ ਹਾਸਲ ਕੀਤੀ ਅਤੇ ‘ਆਪ’ ਹੁਸ਼ਿਆਰਪੁਰ, ਸੰਗਰੂਰ ਅਤੇ ਆਨੰਦਪੁਰ ਸਾਹਿਬ ਦੀਆਂ ਸੀਟਾਂ ਜਿੱਤੀਆਂ। ਗੁਰਦਾਸਪੁਰ ਸੀਟ ਤੋਂ ਕਾਂਗਰਸ ਪਾਰਟੀ ਦੇ ਸੁਖਜਿੰਦਰ ਰੰਧਾਵਾ, ਜੋ ਕਿ ਸਾਬਕਾ ਉਪ ਮੁੱਖ ਮੰਤਰੀ ਹਨ, ਆਪਣੇ ਨੇੜਲੇ ਵਿਰੋਧੀ ਭਾਜਪਾ ਦੇ ਦਿਨੇਸ਼ ਸਿੰਘ ਬੱਬੂ 83012 ਦੇ ਫ਼ਰਕ ਨਾਲ ਹਰਾਇਆ। ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਆਪਣੇ ਨਜ਼ਦੀਕੀ ਵਿਰੋਧੀ ਅਤੇ ਆਪ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ 40146 ਵੋਟਾਂ ਨਾਲ ਹਰਾਇਆ। ਇੱਥੋਂ ਭਾਜਪਾ ਦੇ ਤਰਨਜੀਤ ਸਿੰਘ ਸੰਧੂ ਖੜ੍ਹੇ ਸਨ। ਕਾਂਗਰਸ ਦੇ ਉਮੀਂਦਵਾਰ ਅਮਰ ਸਿੰਘ, ਜੋ ਮੌਜੂਦਾ ਸੰਸਦ ਮੈਂਬਰ ਹਨ, ਫਤਿਹਗੜ੍ਹ ਸਾਹਿਬ ਤੋਂ ਵੀ ਆਪ ਦੇ ਗੁਰਪ੍ਰੀਤ ਸਿੰਘ ਜੀਪੀ ਨੂੰ 83012 ਦੇ ਫ਼ਰਕ ਨਾਲ ਹਰਾਇਆ। ਜਲੰਧਰ ਰਿਜ਼ਰਵ ਹਲਕੇ ਤੋਂ ਕਾਂਗਰਸ ਪਾਰਟੀ ਦੇ ਚਰਨਜੀਤ ਸਿੰਘ ਚੰਨੀ ਆਪਣੇ ਨੇੜਲੇ ਵਿਰੋਧੀ ਅਤੇ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਨੂੰ 175993 ਵੋਟਾਂ ਦੇ ਫ਼ਰਕ ਨਾਲ ਹਰਾਇਆ। ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵਾੜਿੰਗ ਨੇ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਨੂੰ 120942 ਵੋਟਾਂ ਦੇ ਫਰਕ ਨਾਲ ਹਰਾਇਆ। ਹੁਸ਼ਿਆਰਪੁਰ ਤੋਂ ‘ਆਪ’ ਦੇ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਦੀ ਯਾਮਿਨੀ ਗੋਮਰ ਨੂੰ 44111ਵੋਟਾਂ ਦੇ ਫਰਕ ਨਾਲ ਹਰਾਇਆ ਜਦਕਿ ਆਨੰਦਪੁਰ ਸਾਹਿਬ ਤੋਂ ‘ਆਪ’ ਦੇ ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸ ਪਾਰਟੀ ਦੇ ਵਿਜੇ ਇੰਦਰ ਸਿੰਗਲਾ ਨੂੰ 10827 ਵੋਟਾਂ ਦੇ ਫਰਕ ਨਾਲ ਹਰਾਇਆ। ਸੰਗਰੂਰ ਸੀਟ ‘ਤੇ ‘ਆਪ’ ਦੇ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਚੰਗੀ ਕਾਰਗੁਜ਼ਾਰੀ ਦਿਖਾਈ। ਉਹ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਤੋਂ ਅੱਗੇ ਨਿਕਲ ਗਏ। ਮੀਤ ਹੇਅਰ ਨੇ ਖਹਿਰਾ ਨੂੰ 172560 ਵੋਟਾਂ ਦੇ ਫ਼ਰਕ ਨਾਲ ਹਰਾਇਆ। ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਸੀਟ ਤੋਂ ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ ਨੂੰ ਲੱਗਪੱਗ 50000 ਦੇ ਫਰਕ ਨਾਲ ਹਰਾਇਆ। ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੂੰ 266626 ਵੋਟਾਂ ਮਿਲੀਆਂ ਜਦਕਿ ਆਪ ਦੇ ਜਗਦੀਪ ਸਿੰਘ ਬਰਾੜ ਨੂੰ 263384 ਮਿਲੀਆਂ। ਇਸ ਤਰ੍ਹਾਂ ਘੁਬਾਾਇਆ ਨੇ ਬਰਾੜ ਨੂੰ 3242 ਨਾਲ ਹਰਾਇਆ। ਆਜ਼ਾਦ ਉਮੀਦਵਾਰ ਵੱਜੋਂ ਚੋਣ ਲੜਨ ਵਾਲੇ ਕੱਟੜਪੰਥੀ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ 196058 ਵੋਟਾਂ ਦੇ ਫਰਕ ਨਾਲ ਹਰਾਇਆ। ਆਜ਼ਾਦ ਉਮੀਦਵਾਰ ਵੱਜੋਂ ਚੋਣ ਲੜਨ ਵਾਲੇ ਸਰਬਜੀਤ ਸਿੰਘ ਖਾਲਸਾ ਫਰੀਦਕੋਟ ਤੋਂ ਆਪਣੇ ਨੇੜਲੇ ਵਿਰੋਧੀ ‘ਆਪ’ ਦੇ ਕਰਮਜੀਤ ਸਿੰਘ ਅਨਮੋਲ ਨੂੰ 70276 ਵੋਟਾਂ ਦੇ ਫਰਕ ਨਾਲ ਹਰਾਇਆ।

Exit mobile version