ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨੀ ਤੈਅ: ਅਨਮੋਲ ਗਗਨ ਮਾਨ
ਖਿਜ਼ਰਾਬਾਦ ਦਾ ਸਰਪੰਚ ਸਮਰਥਕਾਂ ਸਮੇਤ ‘ਆਪ’ ‘ਚ ਹੋਏ ਸ਼ਾਮਿਲ
…’ਆਪ’ ਉਮੀਦਵਾਰ ਅਨਮੋਲ ਗਗਨ ਮਾਨ ਨੇ ਪਾਰਟੀ ਚ ਕਰਵਾਇਆ ਸ਼ਾਮਿਲ, ਕੀਤਾ ਸਵਾਗਤ
…ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨੀ ਤੈਅ: ਅਨਮੋਲ ਗਗਨ ਮਾਨ
ਕੁਰਾਲੀ, 20 ਜਨਵਰੀ 2022 (ਪੰਜਾਬੀ ਅਖ਼ਬਾਰ ਬਿਊਰੋ) ਖਰੜ ਵਿਧਾਨਸਭਾ ਹਲਕੇ ‘ਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਗਾਤਾਰ ਵਧ ਰਹੀ ਹੈ। ਵੀਰਵਾਰ ਨੂੰ ਖਿਜ਼ਰਾਬਾਦ ਪਿੰਡ ਦੇ ਸਰਪੰਚ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ। ਆਮ ਆਦਮੀ ਪਾਰਟੀ ਦੀ ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ ਨੇ ਸਰਪੰਚ ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ।
ਮਾਨ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ, ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਸੂਬੇ ਦੇ ਮੁੱਖਮੰਤਰੀ ਦੇ ਰੂਪ ‘ਚ ਵੇਖਣ ਦਾ ਦ੍ਰਿੜ ਫੈਸਲਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਰਿਵਾਇਤੀ ਸਿਆਸੀ ਪਾਰਟੀਆਂ ਦੇ ਅਸਲੀ ਚਿਹਰੇ ਪਹਿਚਾਣ ਚੁੱਕੇ ਹਨ। ਅਜ਼ਾਦੀ ਦੇ ਅਰਸਿਆਂ ਪਿੱਛੋਂ ਵੀ ਸਾਡੇ ਪਿੰਡਾਂ ਦੇ ਲੋਕ ਬੁਨਿਆਦੀ ਸੁਵਿਧਾਵਾਂ ਤੋਂ ਬਗੈਰ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ। ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਤੋਂ ਅੱਕੇ ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ‘ਚ ਆਸ ਦੀ ਨਵੀਂ ਕਿਰਨ ਵਿਖਾਈ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਪੰਜਾਬੀਆਂ ਦਿਆਂ ਆਸਾਂ ਉਮੀਦਾਂ ‘ਤੇ ਖਰੀ ਉਤਰੇਗੀ ਅਤੇ ਪੰਜਾਬ ਨੂੰ ਮੁੜ ਸੁਨਹਿਰੇ ਦੌਰ ਵੱਲ ਲੈਕੇ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਿੰਡਾਂ ਨੂੰ ਵਿਕਾਸ ਮਾਡਲ ਦਾ ਨਮੂਨਾ ਬਣਾਉਂਦੇ ਹੋਏ ਦੇਸ਼ ਭਰ ‘ਚ ਇੱਕ ਮਿਸਾਲ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਆਮ ਘਰਾਂ ਵਿੱਚੋਂ ਨਿਕਲੇ ਲੋਕ ਜਦੋਂ ਸੱਤਾ ‘ਚ ਆਕੇ ਨਿਰਣਾਇਕ ਫੈਸਲੇ ਲੈਣਗੇ ਤਾਂ ਪੰਜਾਬ ਦੇ ਹਰ ਤਬਕੇ ਦੀ ਤਰੱਕੀ ਹੋਣੀ ਤੈਅ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬੇਸ਼ੱਕ ਪੰਜਾਬ ਲਈ ਕਾਰਗਰ ਸਾਬਿਤ ਹੋਵੇਗੀ।